ਝੋਨੇ ਦੀ ਖ਼ਰੀਦ ਨੂੰ ਲੈ ਕੇ ਤਿਆਰੀਆਂ ਮੁਕੰਮਲ, ਕਿਸਾਨਾਂ ਨੂੰ ਸੰਜਮ ਵਰਤਣ ਦੀ ਅਪੀਲ : ਸ਼ਾਮ ਸਿੰਘ ਰਾਣਾ
Reporter: हरियाणा जनसंपर्क
Agriculture and farmer welfare
ਝੋਨੇ ਦੀ ਖ਼ਰੀਦ ਨੂੰ ਲੈ ਕੇ ਤਿਆਰੀਆਂ ਮੁਕੰਮਲ, ਕਿਸਾਨਾਂ ਨੂੰ ਸੰਜਮ ਵਰਤਣ ਦੀ ਅਪੀਲ : ਸ਼ਾਮ ਸਿੰਘ ਰਾਣਾ
Posted On:
23 Sep 2026 4:50PM
ਚੰਡੀਗੜ੍ਹ,
23 ਸਤੰਬਰ — ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਾਮ ਸਿੰਘ ਰਾਣਾ ਨੇ
ਕਿਹਾ ਕਿ ਸੂਬੇ ਵਿੱਚ 249 ਮੰਡੀਆਂ ਹਨ। ਮੌਜੂਦਾ ਸਮੇਂ ਵਿੱਚ ਕੁਝ ਮੰਡੀਆਂ ਵਿੱਚ ਝੋਨੇ ਦੀ ਆਮਦ
ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ‘ਮੇਰੀ ਫ਼ਸਲ-ਮੇਰਾ ਬਿਉਰਾ’ ਪੋਰਟਲ 'ਤੇ ਕਿਸਾਨਾਂ ਵੱਲੋਂ
ਦਰਜ ਕੀਤੀ ਗਈ ਫ਼ਸਲ ਦੀ ਤਸਦੀਕ ਕੀਤੀ ਜਾ ਰਹੀ ਹੈ। ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਫ਼ਸਲ ਦੀ
ਸੈਟੇਲਾਈਟ ਰਾਹੀਂ ਤਸਦੀਕ ਹੋ ਚੁੱਕੀ ਹੈ, ਜਦੋਂ ਕਿ ਬਾਕੀ ਰਹਿੰਦੇ ਮਾਮਲਿਆਂ ਦੀ ਮੈਨੂਅਲ ਤਸਦੀਕ ਕੀਤੀ ਜਾ ਰਹੀ
ਹੈ। ਇਸ ਲਈ ਡਿਪਟੀ ਕਮਿਸ਼ਨਰ, ਐਸਡੀਐਮ,
ਤਹਿਸੀਲਦਾਰ ਅਤੇ ਪਟਵਾਰੀ ਪੱਧਰ 'ਤੇ ਅਧਿਕਾਰੀਆਂ-ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ
ਕਿ ਤਸਦੀਕ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਔਸਤ ਉਤਪਾਦਨ ਦੇ ਆਧਾਰ 'ਤੇ ਝੋਨੇ ਦੀ ਖ਼ਰੀਦ
ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ। ਕਿਸਾਨਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸੰਜਮ
ਬਣਾਈ ਰੱਖਣ ਅਤੇ ਖ਼ਰੀਦ ਪ੍ਰਕਿਰਿਆ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ।
ਮੰਤਰੀ ਸ਼ਾਮ ਸਿੰਘ ਰਾਣਾ ਬੁੱਧਵਾਰ ਨੂੰ ਕਰਨਾਲ ਵਿੱਚ ਨਮੋ ਕ੍ਰਿਕਟ
ਲੀਗ ਦੇ ਸਮਾਪਤੀ ਪ੍ਰੋਗਰਾਮ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ
ਕਿ ਇਸ ਵਾਰ ਮੰਡੀਆਂ ਵਿੱਚ ‘ਜਿਓ ਫੈਂਸਿੰਗ’ ਦੀ ਵਿਵਸਥਾ ਕੀਤੀ ਗਈ ਹੈ। ਮੰਡੀ ਵਿੱਚ ਦਾਖ਼ਲ
ਹੋਣ ਤੋਂ ਬਾਅਦ ਹੀ ਗੇਟ ਪਾਸ ਜਾਰੀ ਹੋਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖ਼ਰੀਦ ਪ੍ਰਕਿਰਿਆ
ਨੂੰ ਪਾਰਦਰਸ਼ੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਕਿਸਮ ਦੀ ਬੇਨਿਯਮੀ ਸਾਹਮਣੇ
ਆਉਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਨੇ
ਕਿਹਾ ਕਿ ਸੂਬਾ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਵਿਆਪਕ ਪੱਧਰ 'ਤੇ ਕੰਮ ਕੀਤਾ ਜਾ
ਰਿਹਾ ਹੈ। ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਅਤੇ ਪਰਾਲੀ ਦੀ
ਵਰਤੋਂ ਵੱਖ-ਵੱਖ ਪੱਧਰਾਂ 'ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਸਲ ਦੀ ਰਹਿੰਦ-ਖੂੰਹਦ ਨੂੰ
ਖੇਤ ਵਿੱਚ ਮਿਲਾਉਣ ਨਾਲ ਜ਼ਮੀਨ ਵਿੱਚ ਕਾਰਬਨ ਦੀ ਮਾਤਰਾ ਵਧਦੀ ਹੈ ਅਤੇ ਇਸ ਨਾਲ ਮਿੱਟੀ ਦੀ ਉਪਜਾਊ
ਸ਼ਕਤੀ ਨੂੰ ਬਣਾਈ ਰੱਖਣ ਵਿੱਚ ਮਦਦ ਮਿਲਦੀ ਹੈ। ਸਰਕਾਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ
ਉਤਸ਼ਾਹਿਤ ਕਰ ਰਹੀ ਹੈ।
ਸਲਸਵਿਹ/2026
*****
(Release ID: 7076)